ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਗੁਰਦੁਆਰਾ ਸਤਲਾਣੀ ਦੇ ਸਰੋਵਰ ਵਿੱਚ ਮੱਛੀਆਂ ਛੱਡੀਆਂ

0
825

NewZNew (Atari) : ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਪਵਿੱਤਰ ਸਰੋਵਰ ਵਿਚ ਵੱਖ-ਵੱਖ ਕਿਸਮ ਦੀਆਂ ਮੱਛੀਆਂ ਛੱਡ ਕੇ ਸੇਵਾ ਕੀਤੀ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਰ ਨਾਲ ਬਣੇ ਇਸ ਪਵਿੱਤਰ ਸਰੋਵਰ ਵਿਖੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਨਾਲ ਅੱਜ ਵੱਡੀਆਂ ਅਤੇ ਛੋਟੀਆਂ ਮੱਛੀਆਂ ਛੱਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਪਵਿੱਤਰ ਸਰੋਵਰ ਵਿੱਚ ਮੱਛੀਆਂ ਛੱਡਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਬੰਧਤ ਮਹਿਕਮੇ ਨਾਲ ਤਾਲਮੇਲ ਕੀਤਾ ਗਿਆ ਸੀ, ਜਿਸ ਤਹਿਤ ਅੱਜ ਸਬੰਧਤ ਵਿਭਾਗ ਵੱਲੋਂ ਸੇਵਾ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰੇ ਦੇ ਗ੍ਰੰਥੀ ਭਾਈ ਨਿਸ਼ਾਨ ਸਿੰਘ ਨੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਇੰਦਰਬੀਰ ਸਿੰਘ ਵਡਾਲਾ, ਮੈਨੇਜਰ ਰਾਜਿੰਦਰ ਸਿੰਘ ਅਟਾਰੀ, ਡਿਪਟੀ ਡਾਇਰੈਕਟਰ ਮਹਿੰਦਪਾਲ ਸਿੰਘ, ਡੀ. ਐਸ. ਬੇਦੀ ਮੁੱਖ ਕਾਰਜਕਾਰੀ ਅਫ਼ਸਰ, ਸੇਵਕ ਸਿੰਘ, ਦਰਸ਼ਨ ਸਿੰਘ ਲਾਹੌਰੀਮੱਲ, ਗੁਰਬੀਰ ਸਿੰਘ ਅਜਨਾਲਾ, ਸਰਬਜੀਤ ਸਿੰਘ, ਪੂਰਨ ਸਿੰਘ ਲਾਹੌਰੀਮੱਲ, ਦੇਸਾ ਸਿੰਘ ਹੁਸ਼ਿਆਰ ਨਗਰ, ਹਰਵਿੰਦਰ ਸਿੰਘ ਵੇਰਕਾ, ਹਰਦੀਪ ਸਿੰਘ ਅਟਾਰੀ ਆਦਿ ਹਾਜ਼ਰ ਸਨ।