23.7 C
Chandigarh
spot_img
spot_img

Top 5 This Week

Related Posts

ਫੌਜ ’ਚੋਂ ਪੰਜਾਬੀਆਂ ਦੀ ਗਿਣਤੀ ਘਟਣਾ ਚਿੰਤਾ ਵਾਲੀ ਗੱਲ : ਬਾਦਲ

‘ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼’ ਵਿਸ਼ਵ ਪੱਧਰੀ ਬਣਾਉਣ ਦਾ ਸੱਦਾ

CM-Badal
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ’ਚ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ

ਐਨ ਐਨ ਬੀ

ਐਸ ਏ ਐਸ – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੋਂ ਦੇ ਸੈਕਟਰ-77 ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪਰੈਪਰੇਟਰੀ ਸਸੰਥਾ ਦੀ ਦੇਸ਼ ਭਰ ਵਿੱਚ ਵਧਦੀ ਹਰਮਨ ਪਿਆਰਤਾ ਦੇ ਮੱਦੇਨਜ਼ਰ ਇਸ ਨੂੰ ਵਿਸ਼ਵ ਪੱਧਰ ਦੀ ਸੰਸਥਾ ਬਣਾਉਣ ’ਤੇ ਜ਼ੋਰ ਦਿੱਤਾ ਹੈ। ਇਥੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਸੰਸਥਾ ਦੀ ਕਾਰਗੁਜ਼ਾਰੀ ਬਾਰੇ ਕਿਹਾ ਕਿ ਇੰਸਟੀਚਿਊਟ ਦੇ 23 ਕੈਡਿਟਾਂ ਦਾ ਪੰਜਾਬ ਤੋਂ ਐਨਡੀਏ ਲਈ ਚੁਣਿਆ ਜਾਣਾ ਬੜੇ ਮਾਣ ਵਾਲੀ ਗੱਲ ਹੈ। ਬਾਦਲ ਨੇ ਕਿਹਾ ਕਿ ਮਹਾਰਾਜ ਰਣਜੀਤ ਸਿੰਘ ਇੰਸਟੀਚਿਊਟ ਵਿੱਚ ਤਿਆਰ ਕੀਤੇ ਲੜਕੀਆਂ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪਰੈਪਰੇਟਰੀ ਇੰਸਟੀਚਿਊਟ ਅਗਲੇ ਅਕਾਦਮਿਕ ਸੈਸ਼ਨ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਥੇ ਸਮੁੱਚੇ ਪੰਜਾਬ ਦੀਆਂ ਲੜਕੀਆਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੇ ਬੀਤਣ ਦੇ ਨਾਲ ਫੌਜਾਂ ’ਚੋਂ ਪੰਜਾਬੀਆਂ ਦੀ ਗਿਣਤੀ ਘਟਦੀ ਜਾ ਰਹੀ ਹੈ, ਜੋ ਚਿੰਤਾ ਵਾਲੀ ਗੱਲ ਹੈ। ਹੁਣ ਇਸ ਸੰਸਥਾ ਵਿੱਚ ਪੰਜਾਬ ਤੋਂ ਹਥਿਆਰਬੰਦ ਫੌਜਾਂ ਵਿੱਚ ਭਰਤੀ ਕਰਾਉਣ ਲਈ ਲੜਕੇ ਤੇ ਲੜਕੀਆਂ ਨੂੰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੇ ਕੈਡਿਟਾਂ ਨੂੰ ਇਸ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਰਾਸ਼ਟਰਵਾਦ ਤੇ ਦੇਸ਼ ਭਗਤੀ ਦੀ ਭਾਵਨਾ ਭਰਨ ਦਾ ਸੱਦਾ ਦਿੱਤਾ ਜੋ ‘ਕਰੈਡਲ ਆਫ਼ ਮਿਲਟਰੀ ਲੀਡਰਸ਼ਿਪ’ ਦਾ ਮੋਟੋ ਹੈ। ਉਨ੍ਹਾਂ ਸਸੰਥਾ ਦੇ ਡਾਇਰੈਕਟਰ ਨੂੰ ਫੌਜ ਦੇ ਉਨ੍ਹਾਂ ਉਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਲਈ ਯੋਗ ਪ੍ਰਬੰਧ ਕਰਨ ਲਈ ਆਖਿਆ, ਜਿਨ੍ਹਾਂ ਨੇ ਆਪਣੀਆਂ ਸੇਵਾਵਾਂ ਦੌਰਾਨ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਨਦਾਰ ਭੂਮਿਕਾਵਾਂ ਨਿਭਾਈਆਂ ਹਨ, ਤਾਂ ਜੋ ਇਥੇ ਪੜ੍ਹਨ ਵਾਲੇ ਬੱਚੇ ਉਨ੍ਹਾਂ ਤੋਂ ਪ੍ਰੇਰਣਾ ਲੈ ਸਕਣ।

Popular Articles