ਮੋਦੀ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ: ਰਾਹੁਲ

0
633

Rahul

ਐਨ ਐਨ ਬੀ

ਮਾਹਾਦ – ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ‘ਚ ਮਾਹਾਦ ਵਿਖੇ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਨਿਰਾਸ਼ਾਜਕ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਹੱਦ ਉਪਰ ਪਾਕਿਸਤਾਨ ਵੱਲੋਂ ਬਿਨਾਂ ਕਿਸੇ ਭੜਕਾਹਟ ਦੇ ਕੀਤੀ ਜਾ ਰਹੀ ਗੋਲਾਬਾਰੀ ਨੂੰ ਰੋਕਣ ਲਈ ਮੋਦੀ ਸਰਕਾਰ ਨੇ ਕੋਈ ਵੀ ਢੁੱਕਵਾਂ ਕਦਮ ਨਹੀਂ ਚੁੱਕਿਆ। ਰਾਹੁਲ ਨੇ ਗਾਂਧੀ ਕਿਹਾ, ”ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਚੀਨ ਅਤੇ ਪਾਕਿਸਤਾਨ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਣ ਦੀ ਗੱਲ ਕਰਦੇ ਸਨ, ਪਰ ਹੁਣ ਕਈ ਵਾਰ ਵੰਗਾਰ ਮਿਲਣ ‘ਤੇ ਵੀ ਪ੍ਰਧਾਨ ਮੰਤਰੀ ਨੇ ਪਿਛਲੇ ਤਿੰਨ ਮਹੀਨਿਆਂ ‘ਚ ਕੁੁਝ ਵੀ ਨਹੀਂ ਕੀਤਾ।”
ਉਨ੍ਹਾਂ ਸ੍ਰੀ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜਦੋਂ ਉਹ ਚੀਨ ਦੇ ਰਾਸ਼ਟਰਪਤੀ ਨਾਲ ਝੂਟਿਆਂ ਨਾਲ ਮਜ਼ਾ ਲੈ ਰਹੇ ਸਨ ਤਾਂ ਹਜ਼ਾਰਾਂ ਚੀਨੀ ਸੈਨਿਕ ਲੱਦਾਖ਼ ‘ਚ ਸਾਡੀ ਧਰਤੀ ‘ਤੇ ਕਬਜ਼ਾ ਰਹੇ ਸਨ।
ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕੀ ਫੇਰੀ ਦਾ ਜ਼ਿਕਰ ਕਰਦਿਆਂ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੂਗਰ ਅਤੇ ਕੈਂਸਰ ਦੀਆਂ ਦਵਾਈਆਂ ਬਾਰੇ ਕੰਪਨੀਆਂ ਤੋਂ ਰਾਇ ਲਈ ਅਤੇ 8 ਹਜ਼ਾਰ ਰੁਪਏ ਦੇ ਮੁੱਲ ਵਾਲੀਆਂ ਇਹ ਦਵਾਈਆਂ ਹੁਣ ਇਕ ਲੱਖ ਰੁਪਏ ‘ਚ ਵਿਕਣਗੀਆਂ।
ਮੋਦੀ ਦੇ ਕਾਂਗਰਸ ਮੁਕਤ ਭਾਰਤ ਦੇ ਨਾਅਰੇ ‘ਤੇ ਪ੍ਰਤੀਕਰਮ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਜਿਹਾ ਬਿਲਕੁਲ ਸੰਭਵ ਨਹੀਂ ਅਤੇ ਭਾਰਤ ਤੇ ਮਹਾਰਾਸ਼ਟਰ ‘ਚ ਕਾਂਗਰਸ ਦੀ ਵਿਚਾਰਧਾਰਾ ਇਕੋ ਹੀ ਹੈ।