ਵਕਾਰ ਦਾ ਸਵਾਲ ਬਣੇ ਹਰਿਆਣਾ ’ਚ ਸੋਨੀਆ, ਮਨਮੋਹਨ ਸਿੰਘ ਤੇ ਰਾਹੁਲ ਚੋਣ ਪ੍ਰਚਾਰ ਕਰਨਗੇ

0
3916

Congress

ਐਨ.ਐਨ. ਬੀ (ਚੰਡੀਗੜ੍ਹ) – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ 40 ਮੈਂਬਰੀ ਕਾਂਗਰਸ ਆਗੂ  ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ। ਸਟਾਰ   ਪ੍ਰਚਾਰਕਾਂ ਵਿੱਚ ਪੰਜ ਆਗੂ ਪੰਜਾਬ ਨਾਲ ਸਬੰਧਤ ਹਨ। ਪੰਜਾਬ ਨਾਲ ਸਬੰਧਤ ਆਗੂਆਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਕੇਂਦਰੀ ਮੰਤਰੀ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ, ਪ੍ਰਨੀਤ ਕੌਰ ਅਤੇ ਰਵਨੀਤ ਬਿੱਟੂ ਸ਼ਾਮਲ ਹਨ।

ਚੋਣ ਪ੍ਰਚਾਰਕਾਂ ਵਿੱਚ ਕੁਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ਼ਕੀਲ ਅਹਿਮਦ, ਜਨਾਰਦਨ ਦਵੇਦੀ, ਦਿਗਵਿਜੇ ਸਿੰਘ, ਸਾਬਕਾ ਮੰਤਰੀ ਗ਼ੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਕੁਮਾਰੀ  ਸੈਲਜਾ, ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਉਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ, ਕ੍ਰਿਕਟਰ ਅਜ਼ਹਰੂਦੀਨ, ਅਦਾਕਾਰ ਰਾਜ ਬੱਬਰ, ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ, ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ, ਅਸ਼ੋਕ ਗਹਿਲੋਤ, ਹਰਿਆਣਾ ਦੇ ਮੰਤਰੀ ਕੈਪਟਨ ਅਜੇ ਯਾਦਵ, ਕਿਰਨ ਚੌਧਰੀ, ਲੋਕ ਸਭਾ ਮੈਂਬਰ ਦੀਪਿੰਦਰ ਹੁੱਡਾ, ਸਾਬਕਾ ਲੋਕ ਸਭਾ ਮੈਂਬਰ ਸ਼ਰੂਤੀ ਚੌਧਰੀ, ਸਚਿਨ ਪਾਇਲਟ, ਦਿੱਲੀ ਕਾਂਗਰਸ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸਮੇਤ ਕੁਝ ਹੋਰ ਆਗੂ ਵੀ ਸ਼ਾਮਲ ਹਨ।