ਐਨ ਐਨ ਬੀ
ਰਾਮਟੇਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਭਾਜਪਾ ਆਗੂਆਂ ਦੇ ਦਾਅਵਿਆਂ ਨੂੰ ਦਰ-ਕਿਨਾਰ ਕਰਦਿਆਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਮਹਾਰਾਸ਼ਟਰ ਵਿਕਾਸ ਦੇ ਮਾਮਲੇ ਵਿੱਚ ਗੁਜਰਾਤ ਤੋਂ ਅੱਗੇ ਹੈ। ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ‘‘ਕੁਝ ਲੋਕ ਮਹਾਤਮਾ ਗਾਂਧੀ ਦਾ ਨਾਂ ਤਾਂ ਲੈਂਦੇ ਹਨ ਪਰ ਉਨ੍ਹਾਂ ਦੇ ਕੰਮ ਗਾਂਧੀ ਜੀ ਦੀਆਂ ਸਿੱਖਿਆਵਾਂ ਦੇ ਉਲਟ ਹਨ।”
ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ 108 ਦਵਾਈਆਂ ਦੀਆ ਕੀਮਤਾਂ ਵਧਾ ਦਿੱਤੀਆਂ ਹਨ, ਜਿਸਨੇ ਆਮ ਆਦਮੀ ਦੇ ਇਲਾਜ ਦਾ ਭੋਗ ਪਾ ਦੇਣਾ ਹੈ। ਰਾਹੁਲ ਗਾਂਧੀ ਨੇ ਕੌਮੀ ਪ੍ਰਗਤੀਸ਼ੀਲ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ 30 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਉਣ ਦਾ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਰੀ ਪ੍ਰਿਥਵੀ ਰਾਜ ਚਵਾਨ ਸਾਫ-ਸੁਥਰੇ ਅਕਸ ਵਾਲਾ ਆਗੂ ਹੈ।