24.8 C
Chandigarh
spot_img
spot_img
spot_img

Top 5 This Week

Related Posts

ਬਾਦਲ ਦੀ ਕਰਨੀ ਤੇ ਕਥਨੀ ਵਿੱਚ ਜ਼ਮੀਨ ਆਸਮਾਨ ਦਾ ਫ਼ਰਕ: ਬਾਜਵਾ

 Follow us on Instagram, Facebook, X, Subscribe us on Youtube  

Bjawa

ਐਨ.ਐਨ. ਬੀ ਅਜਨਾਲਾ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ। ਪਿੰਡ ਬੋਹੜਵਾਲਾ ਵਿਖੇ ਸਰਪੰਚ ਕੁਲਵੰਤ ਸਿੰਘ ਦੀ ਮਾਤਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਖਡੂਰ ਸਾਹਿਬ ਵਿਖੇ ਸ੍ਰੀ ਬਾਦਲ ਨੇ ਆਰਥਿਕ ਪੈਕੇਜ ਬਾਰੇ ਲੋਕਾਂ ਨੂੰ ਭੰਬਲਭੂਸੇ ਵਿੱਚ ਪਾਉਣ ਵਾਲਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਜੇਤਲੀ ਨੇ ਕਈ ਵਾਰ ਬਿਆਨ ਦਿੱਤੇ ਹਨ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਤੋਂ ਅਸਮਰੱਥ ਹੈ ਕਿਉਂਕਿ ਪੰਜਾਬ ਨੂੰ ਕੇਂਦਰ ਪਹਿਲਾਂ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਵੱਧ ਮਾਲੀ ਸਹਾਇਤਾ ਮੁਹੱਈਆ ਕਰਵਾ ਚੁੱਕਾ ਹੈ।

ਸੂਬਾਈ ਪ੍ਰਧਾਨ ਨੇ ਦੱਸਿਆ ਕਿ ਅੱਜ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਰਾਜ ਵਿੱਚ ਸਨਅਤਾਂ ਲਾਉਣ ਲਈ ਕਾਰਪੋਰੇਟ ਘਰਾਣਿਆਂ ਨੂੰ ਲਿਆਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਨੂੰ ਉਹ ਦਿਨ ਸ਼ਾਇਦ ਭੁੱਲ ਗਏ, ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਉਹ ਖ਼ੁਦ ਕੇਂਦਰ ਵਿੱਚ ਵਜ਼ੀਰ ਸਨ, ਉਦੋਂ ਤਤਕਾਲੀ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਗੁਆਂਢੀ ਰਾਜਾਂ ਵਿੱਚ ਸਨਅਤਾਂ ਲਾਉਣ ਵਾਲੇ ਸਨਅਤਕਾਰਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਸਨ, ਜੋ ਪੰਜਾਬ ਦੀ ਸਨਅਤ ਦੀ ਬਰਬਾਦੀ ਦਾ ਕਾਰਨ ਬਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਹੀ ਰਾਜ ਵਿੱਚ ਆਈ ਆਰਥਿਕ ਖੜੋਤ ਲਈ ਜ਼ਿੰਮੇਵਾਰ ਦੱਸਦੇ ਹਨ, ਜਦੋਂ ਕਿ ਡਾ. ਮਨਮੋਹਨ ਸਿੰਘ ਨੇ ਆਪਣੇ ਸ਼ਾਸਨ ਕਾਲ ਦੌਰਾਨ ਪੰਜਾਬ ਦੀ ਲੋੜੋਂ ਵੱਧ ਮਾਲੀ ਮਦਦ ਕੀਤੀ ਗਈ।

ਸ੍ਰੀ ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਦੀ ਇੰਨੀ ਮੰਦੀ ਮਾਲੀ ਹਾਲਤ ਹੈ ਕਿ ਸਰਕਾਰ ਨੂੰ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਪੈਨਸ਼ਨਾਂ ਦੇਣ ਲਈ ਸਰਕਾਰੀ ਜਾਇਦਾਦਾਂ ਵੇਚਣੀਆਂ ਪੈ ਰਹੀਆਂ ਹਨ। ਇਹ ਪਹਿਲੀ ਸਰਕਾਰ ਹੈ, ਜਿਸ ਦੀ ਸਮੇਂ ਤੋਂ ਪਹਿਲਾਂ ਹੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਦੇ ਲੋਕ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਬੁੱਧੀਜੀਵੀ ਸੈੱਲ ਦੇ ਸੂਬਾਈ ਚੇਅਰਮੈਨ ਕੁਲਦੀਪ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਮੰਮਣਕੇ, ਪਹਿਲਵਾਨ ਨਿਰਮਲ ਸਿੰਘ ਅਤੇ ਸਰਪੰਚ ਕੁਲਵੰਤ ਸਿੰਘ ਬੋਹੜਵਾਲਾ ਮੌਜੂਦ ਸਨ

 

 Follow us on Instagram, Facebook, X, Subscribe us on Youtube  

Popular Articles